ਜੇ ਇੱਕ ਪਰਮਾਤਮਾ
ਮਿਲ ਪਏ, ਤਾਂ (ਦੁਨੀਆ ਦੇ ਹੋਰ) ਸਾਰੇ ਪਦਾਰਥ ਮਿਲ ਜਾਂਦੇ ਹਨ (ਦੇਣ ਵਾਲਾ ਜੁ ਉਹ ਆਪ ਹੀ ਹੋਇਆ)।
ਜੇ ਮੈਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਤਾਂ ਇਹ ਕੀਮਤੀ ਮਨੁੱਖਾ ਜਨਮ
ਕਾਮਯਾਬ ਹੋ ਜਾਏ।
(ਪਰ ਉਸੇ ਮਨੁੱਖ ਨੂੰ) ਗੁਰੂ ਪਾਸੋਂ (ਪਰਮਾਤਮਾ ਦੇ ਚਰਨਾਂ ਦਾ) ਨਿਵਾਸ
ਪ੍ਰਾਪਤ ਹੁੰਦਾ ਹੈ ਜਿਸ ਦੇ ਮੱਥੇ ਉੱਤੇ (ਚੰਗਾ ਭਾਗ) ਲਿਖਿਆ ਹੋਇਆ ਹੋਵੇ। 1.
ਜੇ (ਮੇਰਾ) ਸਤਿਗੁਰੂ (ਮੇਰੇ ਉੱਤੇ) ਮਿਹਰ ਦੀ (ਇੱਕ) ਨਿਗਾਹ ਕਰੇ, ਤਾਂ
(ਮੈਂ ਸਮਝਦਾ ਹਾਂ ਕਿ ਮੈਨੂੰ) ਲੱਖਾਂ ਪਾਤਿਸ਼ਾਹੀਆਂ ਦੀਆਂ ਖ਼ੁਸ਼ੀਆਂ ਮਿਲ ਗਈਆਂ ਹਨ (ਕਿਉਂਕਿ ਜਦੋਂ
ਗੁਰੂ ਮੈਨੂੰ) ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਭੀ ਪਰਮਾਤਮਾ ਦਾ ਨਾਮ ਬਖ਼ਸ਼ਦਾ ਹੈ, ਤਾਂ ਮੇਰਾ ਮਨ
ਸ਼ਾਂਤ ਹੋ ਜਾਂਦਾ ਹੈ, ਮੇਰਾ ਸਰੀਰ ਸ਼ਾਂਤ ਹੋ ਜਾਂਦਾ ਹੈ (ਮੇਰੇ ਗਿਆਨ-ਇੰਦਰੇ ਵਿਕਾਰਾਂ ਦੀ ਭੜਕਾਹਟ
ਵਲੋਂ ਹਟ ਜਾਂਦੇ ਹਨ)।
ਪਰ ਉਸੇ ਮਨੁੱਖ ਨੇ ਸਤਿਗੁਰੂ ਦੇ ਚਰਨ ਫੜੇ ਹਨ (ਉਹੀ ਮਨੁੱਖ ਸਤਿਗੁਰੂ ਦਾ
ਆਸਰਾ ਲੈਂਦਾ ਹੈ), ਜਿਸ ਨੂੰ ਪੂਰਬਲੇ ਜਨਮ ਦਾ ਕੋਈ ਲਿਖਿਆ ਹੋਇਆ (ਚੰਗਾ ਲੇਖ) ਮਿਲਦਾ ਹੈ (ਜਿਸ ਦੇ
ਚੰਗੇ ਭਾਗ ਜਾਗਦੇ ਹਨ)। 2.
ਉਹ ਸਮਾ ਕਾਮਯਾਬ ਸਮਝੋ, ਉਹ ਘੜੀ ਭਾਗਾਂ ਵਾਲੀ ਜਾਣੋ, ਜਿਸ ਵਿੱਚ ਸਦਾ-ਥਿਰ
ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਬਣੇ। ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ (ਜ਼ਿੰਦਗੀ ਦਾ) ਆਸਰਾ
ਮਿਲ ਜਾਂਦਾ ਹੈ, ਉਸ ਨੂੰ ਕੋਈ ਦੁੱਖ, ਕੋਈ ਕਲੇਸ਼ ਪੋਹ ਨਹੀਂ ਸਕਦਾ।
ਜਿਸ ਮਨੁੱਖ ਨੂੰ ਗੁਰੂ ਨੇ ਬਾਂਹ ਫੜ ਕੇ (ਵਿਕਾਰਾਂ ਵਿਚੋਂ ਬਾਹਰ) ਕੱਢ
ਲਿਆ, ਉਹ (ਸੰਸਾਰ-ਸਮੁੰਦਰ ਵਿਚੋਂ ਸਹੀ-ਸਲਾਮਤਿ) ਪਾਰ ਲੰਘ ਗਿਆ। 3.
(ਇਹ ਸਾਰੀ ਬਰਕਤਿ ਹੈ ਗੁਰੂ ਦੀ, ਸਾਧ ਸੰਗਤਿ ਦੀ) ਜਿੱਥੇ ਸਾਧ ਸੰਗਤਿ
(ਜੁੜਦੀ) ਹੈ ਉਹ ਥਾਂ ਸੋਹਣਾ ਹੈ ਪਵਿਤ੍ਰ ਹੈ। (ਸਾਧ ਸੰਗਤਿ ਵਿੱਚ ਆ ਕੇ) ਜਿਸ ਮਨੁੱਖ ਨੇ ਪੂਰਾ
ਗੁਰੂ ਲੱਭ ਲਿਆ ਹੈ, ਉਸੇ ਨੂੰ ਹੀ (ਪਰਮਾਤਮਾ ਦੀ ਹਜ਼ੂਰੀ ਵਿਚ) ਆਸਰਾ ਮਿਲਦਾ ਹੈ। ਹੇ ਨਾਨਕ! ਉਸ
ਮਨੁੱਖ ਨੇ ਆਪਣਾ ਪੱਕਾ ਟਿਕਾਣਾ ਉਸ ਥਾਂ ਬਣਾ ਲਿਆ, ਜਿਥੇ ਆਤਮਕ ਮੌਤ ਨਹੀਂ; ਜਿੱਥੇ ਜਨਮ ਮਰਨ ਦਾ
ਗੇੜ ਨਹੀਂ; ਜਿਥੇ ਆਤਮਕ ਜੀਵਨ ਕਦੇ ਕਮਜ਼ੋਰ ਨਹੀਂ ਹੁੰਦਾ। 4. (ਸ੍ਰੀ ਗੁਰੁ ਗਰੰਥ ਦਰਪਣ ਪ੍ਰੋ:
ਸਾਹਿਬ ਸਿੰਘ)
ਸੋ, ਸ਼ਬਦ ਦੀਆਂ ਰਹਾਉ ਵਾਲੀਆਂ ਪੰਗਤੀਆਂ ਨੂੰ ਵਿਚਾਰਨ ਉਪਰੰਤ ਸ਼ਬਦ ਦੀਆਂ
ਬਾਕੀਆਂ ਪੰਗਤੀਆਂ ਨੂੰ ਵਿਚਾਰਿਆਂ